🔥 TRENDING ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮ... Seven Indian Army Family Members Kille... Dozens Injured in India After Traffic... Nine killed in Rajasthan road crash, d... PM Modi Praises Bihar’s Shift From Sca... Goa CM Sawant Calls on Youth to Join F...
22 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਭਾਜਪਾ ਦਾ ਵੱਡਾ ਫ਼ੈਸਲਾ, ਕੇਵਲ ਢਿੱਲੋਂ ਨੇ ਖ਼ੁਦ ਕੀਤਾ ਐਲਾਨ

✍️ Reporter: Shamsher Singh 🗓 22 Nov 2026, 07:14 PM 👁 19
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਭਾਜਪਾ ਦਾ ਵੱਡਾ ਫ਼ੈਸਲਾ, ਕੇਵਲ ਢਿੱਲੋਂ ਨੇ ਖ਼ੁਦ ਕੀਤਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਨੂੰ ਲੈ ਕੇ ਭਾਜਪਾ ਦਾ ਵੱਡਾ ਫ਼ੈਸਲਾ, ਕੇਵਲ ਢਿੱਲੋਂ ਨੇ ਖ਼ੁਦ ਕੀਤਾ ਐਲਾਨ
‎Sunday, Nov 22, 2026 ।
‎ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਇਸ ਵਿਚਾਲੇ ਭਾਰਤੀ ਜਨਤਾ ਪਾਰਟੀ ਵੱਲੋਂ ਵੱਡਾ ਫ਼ੈਸਲਾ ਲੈਂਦਿਆਂ ਇਕ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਭਾਜਪਾ ਵਿਚ ਨਵੇਂ ਆਗੂਆਂ ਦੀ ਜੁਆਇਨਿੰਗ ਦਾ ਕੰਮ ਵੇਖੇਗੀ।
‎
‎ਇਸ 6 ਮੈਂਬਰੀ ਕਮੇਟੀ ਦੀ ਅਗਵਾਈ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਕਰਨਗੇ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਆਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਵੀ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ, ਗੇਜਾ ਰਾਮ ਵਾਲਮੀਕਿ, ਦਿਆਲ ਸੋਢੀ ਤੇ ਰੀਨਾ ਜੇਤਲੀ ਵੀ ਇਸ ਕਮੇਟੀ ਦੇ ਮੈਂਬਰ ਹਨ।
‎ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਇਸ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਖ਼ਿਆ ਕਿ ਭਾਜਪਾ ਦੇ ਪਰਿਵਾਰ ਵਿਚ ਦਿਨੋ-ਦਿਨ ਵਾਧਾ ਹੋ ਰਿਹਾ ਹੈ ਤੇ ਇਸ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਰਾਹੀਂ ਪਾਰਟੀ ਨਾਲ ਜੁੜਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਹੋਵੇਗਾ ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਂ ਦਿਸ਼ਾ ਮਿਲੇਗੀ
📲Get App