🔥 TRENDING रितेश मेहत्रेने २ मिनिटे ३४ सेकंदात १०... ਰੋਜ਼ ਗਾਰਡਨ, ਜੋਗਰ ਪਾਰਕ ਤੇ ਗਰੀਨ ਸਿਟੀ ’ਚ... వన్యప్రాణుల వేట కోసం విద్యుత్ తీగలు ఏర... ਜਨਤਕ ਥਾਵਾਂ ’ਤੇ ਸੁਰੱਖਿਆ ਲਈ ਬਠਿੰਡਾ ਪੁਲਿਸ... পুরুলিয়ার বেলডি ব্রিজে নদী থেকে স্বয়... ਬਠਿੰਡਾ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਦ...
24 Nov 2026•
ગુજરાતી मराठी ਪੰਜਾਬੀ বাংলা
Travel

ਪੰਜਾਬ ''ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ

✍️ Reporter: Shamsher Singh 🗓 24 Nov 2026, 05:16 PM 👁 20
Share: 💬 WhatsApp 📘 Facebook 𝕏 Post

ਪੰਜਾਬ ''ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ

ਪੰਜਾਬ ''ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ
‎Tuesday, Nov 24, 2026 ।
‎ਲੁਧਿਆਣਾ (ssm) : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੂਬੇ ਅੰਦਰ 3 ਦਿਨ ਬੱਸਾਂ ਦੀ ਹੜਤਾਲ ਰਹੇਗੀ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਹਿਮਤੀ ਬਣਨ ਦੇ ਬਾਵਜੂਦ ਉਸ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ਕਾਰਨ ਪੀ. ਆਰ. ਟੀ. ਸੀ./ ਪਨਬੱਸ ਦੇ ਕੱਚੇ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ।
‎
‎ਇਸ ਕਾਰਨ ਮੁਲਾਜ਼ਮਾਂ ਵਲੋਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25, 26 ਅਤੇ 27 ਨਵੰਬਰ ਨੂੰ 3 ਰੋਜ਼ਾ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੇ ਕਈ ਮਸਲਿਆਂ ਦਾ ਹੱਲ ਹੋਣ ਦੀ ਗੱਲ ਸਾਹਮਣੇ ਆਈ ਪਰ ਪੀ. ਆਰ. ਟੀ. ਸੀ./ਪਨਬੱਸ ਦੇ ਠੇਕਾ ਆਧਾਰਿਤ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਹਿਮਤੀ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਇਹ ਮਾਮਲਾ ਹਾਲੇ ਵੀ ਬਰਕਰਾਰ ਹੈ।
‎
‎ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ ਪੰਜਾਬ ਨੇ ਕਿਹਾ ਕਿ ਇਸ ਸਬੰਧੀ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ ਮੋਰਚੇ ਦੇ ਬੈਨਰ ਹੇਠ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
📲Get App