🔥 TRENDING ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ-... घातक टक्कर: गाड़ी ने घज़ियाबाद के NH 2... Supreme Court records judgment in Uman... Madhya Pradesh High Court Summons Kanh... Police seize 17,390 bottles of illegal... STF Recovers 102 Cartridges and a Pist...
24 Nov 2026•
ગુજરાતી मराठी ਪੰਜਾਬੀ বাংলা
Politics

ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ

✍️ Reporter: Shamsher Singh 🗓 24 Nov 2026, 04:58 PM 👁 16
Share: 💬 WhatsApp 📘 Facebook 𝕏 Post

ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ

ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ
‎Tuesday, Nov 24, 2026 ।
‎
‎ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ 6 ਸਾਲ ਬਾਅਦ ਮੁੜ ਤੋਂ ਗਠਜੋੜ ਹੋ ਗਿਆ, ਜਿਸ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚ ਕੀਤਾ। ਗਠਜੋੜ ਦੇ ਐਲਾਨ ਤੋਂ ਬਾਅਦ ਨਿਤਿਨ ਨਬੀਨ ਨੇ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਐਨਡੀਏ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਨਿਤਿਨ ਨਬੀਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਇਸ ਗੱਠਜੋੜ ਨੂੰ ਸੁਭਾਵਿਕ ਦੱਸਿਆ।
‎ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਅਤੇ ਹਿੰਦੂ-ਸਿੱਖ ਏਕਤਾ ਲਈ ਲਾਭਦਾਇਕ ਹੈ। ਦੋਵੇਂ ਪਾਰਟੀਆਂ ਜਲਦੀ ਹੀ ਸੀਟਾਂ ਦੀ ਵੰਡ 'ਤੇ ਚਰਚਾ ਕਰਨਗੀਆਂ। ਅਕਾਲੀ ਦਲ ਦੇ ਆਉਣ ਨਾਲ ਐਨਡੀਏ ਮਜ਼ਬੂਤ ਹੋਵੇਗਾ। ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸੇਵਾ ਕਰਨ ਦੇ ਸਾਂਝੇ ਇਰਾਦੇ ਨੂੰ ਦਰਸਾਉਂਦਾ ਹੈ। ਨਿਤਿਨ ਨਬੀਨ ਨੇ ਕਿਹਾ ਕਿ ਦੋਵੇਂ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕਰਨਗੀਆਂ। ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਵੀ ਗਠਜੋੜ ਦੀ ਤਰਜੀਹ ਹੋਵੇਗੀ। ਦੋਵੇਂ ਪਾਰਟੀਆਂ ਸੂਬੇ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਕਾਸ-ਮੁਖੀ ਸਰਕਾਰ ਬਣਾਉਣ ਲਈ ਮਿਲ ਕੇ ਕੰਮ ਕਰਨਗੀਆਂ।
📲Get App