🔥 TRENDING Congress clinches Alwar district chief... કડીના પંથોડાગામમાં ઉસ્માનને સક્રિયતા શ... diwali रेणु जांगू बनीं हनुमानगढ़ जिला प्रमुख,... मनोहर सिंह भाटी ने बताया रामदेव ब्रांड लाल मिर्च पाउडर की मिसब्...
25 Nov 2026•
ગુજરાતી मराठी ਪੰਜਾਬੀ বাংলা

ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਕੀਤੀ ਡਿਜ਼ੀਟਲ ਸਵੈ-ਗਣਨਾ*

✍️ Reporter: Parkash singh 🗓 25 Nov 2026, 09:04 PM 👁 20
Watch on: ▶️ YouTube
Share: 💬 WhatsApp 📘 Facebook 𝕏 Post
ਤਰਨ ਤਾਰਨ, 25 ਨਵੰਬਰ ( ਪ੍ਰਕਾਸ਼ ਸਿੰਘ )
–ਪ੍ਰਿੰਸੀਪਲ ਸੈਂਸਜ਼ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਮੁਹਿੰਮ ਪੂਰੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ, ਪਿੱਦੀ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਡਿਜੀਟਲ ਸਵੈ-ਗਣਨਾ ਦੀ ਪ੍ਰਕਿਰਿਆ ਸਿਖਣ ਸਮਝਣ ਅਤੇ ਪੂਰੀ ਕਰਨ ਵਿੱਚ ਭਾਗ ਲਿਆ।

ਇਸ ਮੌਕੇ ਕਾਲਜ ਦੀਆਂ ਸਮੂਹ ਏ.ਐੱਨ.ਐੱਮ ਅਤੇ ਜੀ.ਐੱਨ.ਐੱਮ ਵਿਦਿਆਰਥਣਾਂ ਨੂੰ ਜਨਗਣਨਾ-2027 ਦੇ ਮਹੱਤਵ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥਣਾਂ ਨੂੰ ਦੱਸਿਆ ਗਿਆ ਕਿ ਸਵੈ-ਗਣਨਾ ਰਾਹੀਂ ਹਰੇਕ ਪਰਿਵਾਰ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਡਿਜੀਟਲ ਮਾਧਿਅਮ ਰਾਹੀਂ ਖ਼ੁਦ ਦਰਜ ਕਰ ਸਕਦਾ ਹੈ। ਇਸ ਨਾਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਡਿਜ਼ੀਟਲ ਜਾਗਰੂਕਤਾ ਵੀ ਵਧਦੀ ਹੈ।

ਪ੍ਰੋਗਰਾਮ ਦੌਰਾਨ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਸਵੈ-ਗਣਨਾ ਤਰਨ ਤਾਰਨ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਜੁੜਿਆ ਇਕ ਅਹਿਮ ਕਾਰਜ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਵੱਖ-ਵੱਖ ਸਰਕਾਰੀ ਯੋਜਨਾਵਾਂ, ਲੋਕ ਭਲਾਈ ਦੇ ਕਾਰਜਾਂ ਅਤੇ ਭਵਿੱਖ ਦੀਆਂ ਵਿਕਾਸ ਨੀਤੀਆਂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਨੂੰ ਇਸ ਮੁਹਿੰਮ ਵਿੱਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭਾਗੀਦਾਰੀ ਕਰਨੀ ਚਾਹੀਦੀ ਹੈ।

ਪ੍ਰੇਮ ਸਿੰਘ ਸਹਾਇਕ ਨੋਡਲ ਇੰਚਾਰਜ ਸਵੈਗਣਨਾ ਤਰਨ ਤਾਰਨ ਨੇ ਦੱਸਿਆ ਕਿ ਸਵੈ-ਗਣਨਾ ਦੀ ਮੁਹਿੰਮ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 30 ਨਵੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਆਪਣੇ ਰਿਸ਼ਤੇਦਾਰਾਂ, ਗੁਆਂਢੀਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਡਿਜੀਟਲ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਮੁਹਿੰਮ ਦਾ ਹਿੱਸਾ ਬਣ ਸਕਣ।

ਇਸ ਮੌਕੇ ਸਹਾਇਕ ਨੋਡਲ ਅਫ਼ਸਰ ਬੀਰਿੰਦਰ ਸਿੰਘ ਲਹਿਰੀ ਅਤੇ ਪ੍ਰੇਮ ਸਿੰਘ ਨੇ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੋਬਾਈਲ ਫ਼ੋਨ ਰਾਹੀਂ ਸਵੈ-ਗਣਨਾ ਕਰਦੇ ਸਮੇਂ ਆਉਣ ਵਾਲੀਆਂ ਤਕਨੀਕੀ ਮੁਸ਼ਕਿਲਾਂ ਅਤੇ ਹੋਰ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ।

ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਦਿਲਚਸਪੀ ਦਿਖਾਈ ਅਤੇ ਇਸ ਮੁਹਿੰਮ ਨੂੰ ਆਪਣੇ ਘਰਾਂ ਅਤੇ ਸਮਾਜ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤਰ੍ਹਾਂ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ, ਪਿੱਦੀ ਵਿਖੇ ਕਰਵਾਇਆ ਗਿਆ ਇਹ ਜਾਗਰੂਕਤਾ ਪ੍ਰੋਗਰਾਮ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਅਹਿਮ ਉਪਰਾਲਾ ਸਾਬਤ ਹੋਇਆ।
📲Get App