🔥 ट्रेंडिंग फिल्म 'ईशा' के प्रमोशन के लिए श्रद्धा... अजय देवगन की 'दृश्यम: द कन्क्लूज़न' 27... धनुष और आनंद एल राई की आगामी फिल्म के... भेड़िया 2 की पुष्टि: डायरेक्टर अमर कौश... अरुणाचल गवर्नर केटी पार्नाइक ने दिल्ली... संविधान दिवस पर इटानगर में एमपी तै टगा...
26 नव. 2026•
ગુજરાતી मराठी ਪੰਜਾਬੀ বাংলা

ਨਿਮੂਨੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲੋਕ : ਸਿਵਲ ਸਰਜਨ ਡਾ. ਤਪਿੰਦਰਜੋਤ

✍️ रिपोर्टर: Jiwan kumar 🗓 26 नव. 2026, 06:24 PM 👁 30
शेयर करें: 💬 WhatsApp 📘 Facebook 𝕏 Post

ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਲੋਕਾਂ ਨੂੰ ਨਿਮੂਨੀਆ ਤੋਂ ਬਚਾਅ ਲਈ ਸਫ਼ਾਈ, ਸਮੇਂ ਸਿਰ ਟੀਕਾਕਰਨ ਅਤੇ ਹੋਰ ਸਿਹਤ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੱਛਣ ਦਿਖਾਈ ਦੇਣ ’ਤੇ ਬਿਨਾਂ ਦੇਰੀ ਡਾਕਟਰੀ ਇਲਾਜ ਕਰਵਾਉਣ ’ਤੇ ਜ਼ੋਰ ਦਿੱਤਾ।

ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਮਾਰੀ ਦਾ ਵਧੇਰੇ ਖ਼ਤਰਾ; ਲੱਛਣ ਦਿਖਾਈ ਦੇਣ ’ਤੇ ਤੁਰੰਤ ਕਰਵਾਇਆ ਜਾਵੇ ਇਲਾਜ
ਬਠਿੰਡਾ, 26 ਨਵੰਬਰ (ਜੀਵਨ ਬਾਂਸਲ): ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਲੋਕਾਂ ਨੂੰ ਨਿਮੂਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਮੂਨੀਆ ਫੇਫੜਿਆਂ ਦੀ ਲਾਗ ਕਾਰਨ ਹੋਣ ਵਾਲੀ ਬਿਮਾਰੀ ਹੈ, ਜਿਸ ਨਾਲ ਫੇਫੜਿਆਂ ਵਿੱਚ ਸੋਜ ਅਤੇ ਬਲਗਮ ਜਾਂ ਤਰਲ ਪਦਾਰਥ ਇਕੱਠਾ ਹੋ ਸਕਦਾ ਹੈ। ਇਹ ਬਿਮਾਰੀ ਖ਼ਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਵਿਅਕਤੀਆਂ ਲਈ ਗੰਭੀਰ ਸਾਬਤ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਨਿਮੂਨੀਆ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼, ਛਾਤੀ ਵਿੱਚ ਦਰਦ, ਤੇਜ਼ ਸਾਹ ਆਉਣਾ ਅਤੇ ਬਹੁਤ ਜ਼ਿਆਦਾ ਕਮਜ਼ੋਰੀ ਸ਼ਾਮਲ ਹਨ। ਛੋਟੇ ਬੱਚਿਆਂ ਵਿੱਚ ਦੁੱਧ ਨਾ ਪੀਣਾ, ਸੁਸਤੀ, ਤੇਜ਼ ਸਾਹ ਚੱਲਣਾ ਅਤੇ ਛਾਤੀ ਦਾ ਅੰਦਰ ਵੱਲ ਧੱਸਣਾ ਵੀ ਖ਼ਤਰੇ ਦੇ ਸੰਕੇਤ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਲਿਜਾਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਨਿਮੂਨੀਆ ਤੋਂ ਬਚਾਅ ਲਈ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਹੱਥਾਂ ਦੀ ਸਫ਼ਾਈ ਰੱਖਣ, ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਢੱਕਣ, ਘਰਾਂ ਵਿੱਚ ਹਵਾਦਾਰੀ ਦਾ ਪ੍ਰਬੰਧ ਰੱਖਣ, ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਪੌਸ਼ਟਿਕ ਖੁਰਾਕ ਦੇਣ ਨਾਲ ਇਸ ਬਿਮਾਰੀ ਤੋਂ ਬਚਾਅ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਸਿਗਰਟਨੋਸ਼ੀ ਅਤੇ ਤੰਬਾਕੂ ਦੇ ਧੂੰਏਂ ਤੋਂ ਬਚਣ ਅਤੇ ਬੱਚਿਆਂ ਨੂੰ ਧੂੰਏਂ ਵਾਲੇ ਵਾਤਾਵਰਨ ਤੋਂ ਦੂਰ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਆਪਣੇ ਆਪ ਦਵਾਈ ਜਾਂ ਐਂਟੀਬਾਇਓਟਿਕ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਡਾ. ਤਪਿੰਦਰਜੋਤ ਨੇ ਕਿਹਾ ਕਿ ਸਮੇਂ ਸਿਰ ਬਿਮਾਰੀ ਦੀ ਪਛਾਣ ਅਤੇ ਸਹੀ ਇਲਾਜ ਨਾਲ ਨਿਮੂਨੀਆ ਕਾਰਨ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ।
📲Get App