🔥 TRENDING India Today Highlights Uttarakhand's T... Indian Railways achieves breakthrough... जवाजा पंचायत समिति चुनाव में भारतीय जन... New Delhi to Host 10th Global Technolo... Delhi Startup Digitizes Last Rites: Pl... IMD Forecast: Heavy Rain in South Indi...
27 Nov 2026•
ગુજરાતી मराठी ਪੰਜਾਬੀ বাংলা

*ਖਡੂਰ ਸਾਹਿਬ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ*

✍️ Reporter: Parkash singh 🗓 27 Nov 2026, 09:04 PM 👁 24
Share: 💬 WhatsApp 📘 Facebook 𝕏 Post

ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ, ਮਿੱਟੀ ਪਰਖ, ਕਿਸਾਨ ਆਈ.ਡੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਤਕਨੀਕੀ ਜਾਣਕਾਰੀ

ਖਡੂਰ ਸਾਹਿਬ/ਤਰਨ ਤਾਰਨ, 27 ਨਵੰਬਰ (ਪ੍ਰਕਾਸ਼ ਸਿੰਘ ਜੌਹਲ)
ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਖਡੂਰ ਸਾਹਿਬ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ, ਡਾ. ਯਾਦਵਿੰਦਰ ਸਿੰਘ ਬੀ.ਟੀ.ਐਮ, ਡਾ. ਹਰਮਨਪ੍ਰੀਤ ਕੌਰ ਵੈਟਰਨਰੀ ਅਫਸਰ, ਡਾ. ਮਨਿੰਦਰ ਸਿੰਘ ਭੂਮੀ ਰੱਖਿਆ ਅਫਸਰ ਅਤੇ ਰਾਜਬੀਰ ਸਿੰਘ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਪਸ਼ੂਆਂ ਦੀ ਸਿਹਤ ਸੰਭਾਲ ਅਤੇ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦਿਆਂ ਬਾਰੇ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ।

ਮਾਹਿਰਾਂ ਨੇ ਕਿਸਾਨਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਰਿਪੋਰਟ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਕਣਕ, ਸਰ੍ਹੋਂ ਅਤੇ ਦਾਲਾਂ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਨਦੀਨਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ। ਕਣਕ ਦੀ ਫਸਲ ਵਿੱਚ ਮੈਗਨੀਜ਼, ਜ਼ਿੰਕ ਅਤੇ ਗੰਧਕ ਵਰਗੇ ਸੂਖਮ ਅਤੇ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਘਾਟ ਦੇ ਲੱਛਣਾਂ ਦੀ ਪਛਾਣ ਅਤੇ ਰੋਕਥਾਮ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।

ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖੇਤੀ ਵਿੱਚ ਸਿਰਫ਼ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ 'ਤੇ ਨਿਰਭਰ ਰਹਿਣ ਦੀ ਬਜਾਏ ਸੰਯੁਕਤ ਖਾਦ ਪ੍ਰਬੰਧਨ ਅਤੇ ਏਕੀਕ੍ਰਿਤ ਕੀਟ ਪ੍ਰਬੰਧਨ ਤਕਨੀਕਾਂ ਅਪਣਾਈਆਂ ਜਾਣ, ਤਾਂ ਜੋ ਖੇਤੀ ਲਾਗਤ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਨ ਨੂੰ ਵੀ ਸੁਰੱਖਿਅਤ ਰੱਖਿਆ ਜਾ ਸਕੇ।

ਇਸ ਮੌਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਭਵਿੱਖ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਖੇਤੀਬਾੜੀ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਕਿਸਾਨ ਆਈ.ਡੀ. ਬਣਵਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਫ਼ਸਲਾਂ ਵਿੱਚ ਗੰਧਕ ਤੱਤ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਸਬਸਿਡੀ 'ਤੇ ਜਿਪਸਮ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਜਿਪਸਮ ਦੀ ਵਰਤੋਂ ਕਰਨ ਲਈ ਕਿਹਾ ਗਿਆ।

ਕੈਂਪ ਦੌਰਾਨ ਸਰਕਲ ਅਧਿਕਾਰੀ ਰੁਪਿੰਦਰਜੀਤ ਸਿੰਘ ਏ.ਈ.ਓ., ਗੁਰਪ੍ਰੀਤ ਸਿੰਘ ਏ.ਈ.ਓ, ਸਿਮਰਨਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਕਮਲਜੀਤ ਕੌਰ ਸਹਾਇਕ ਤਕਨੀਕੀ ਪ੍ਰਬੰਧਕ, ਗੁਰਪ੍ਰਤਾਪ ਸਿੰਘ,ਕਰਮ ਸਿੰਘ ਅਤੇ ਚਰਨਜੀਤ ਸਿੰਘ ਫੀਲਡ ਵਰਕਰ ਸਮੇਤ ਵਿਭਾਗ ਦੀ ਸਮੁੱਚੀ ਟੀਮ ਹਾਜ਼ਰ ਸੀ। ਇਸ ਮੌਕੇ ਮੁਖਤਿਆਰ ਸਿੰਘ ਮੱਲਾ ਸਮੇਤ ਇਲਾਕੇ ਦੇ ਕਿਸਾਨਾਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਖੇਤੀਬਾੜੀ ਸਬੰਧੀ ਆਪਣੀਆਂ ਸਮੱਸਿਆਵਾਂ ਅਤੇ ਤਜਰਬੇ ਵੀ ਸਾਂਝੇ ਕੀਤੇ। ਕੈਂਪ ਦੌਰਾਨ ਸਟੇਜ ਸੰਚਾਲਨ ਡਾ. ਯਾਦਵਿੰਦਰ ਸਿੰਘ ਬੀ.ਟੀ.ਐਮ. ਵੱਲੋਂ ਕੀਤਾ ਗਿਆ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਨੇ ਪਰਾਲੀ ਪ੍ਰਬੰਧਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਰਕਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਿਫ਼ਾਰਸ਼ 'ਤੇ ਅਜਿਹੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜੋ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਭਵਿੱਖ ਵਿੱਚ ਵੀ ਵਾਤਾਵਰਨ ਪੱਖੀ ਖੇਤੀ ਤਕਨੀਕਾਂ ਅਪਣਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
📲Get App