🔥 TRENDING झारखंड के माननीय राज्यपाल ने विनोबा भा... Congress Blames BJP for Normalising Ch... ತಿಪಟೂರು ತಾಲ್ಲೂಕಿನಲ್ಲಿ ಮಹಿಳಾ ವಿಚಾರಗೋಷ್ಠ... Man Killed in Violent Land Dispute in... करकरी नदी में डूबने से वृद्ध महिला की... J&K Cabinet approves two industrial es...
30 Oct 2026•
ગુજરાતી मराठी ਪੰਜਾਬੀ বাংলা
Sports

ਹਾਰੇ ਮੈਚ ''ਚ ਅਰਸ਼ਦੀਪ ਸਿੰਘ ਨੇ ਬਣਾ ''ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

✍️ Reporter: Shamsher Singh 🗓 30 Oct 2026, 08:37 PM 👁 12
Share: 💬 WhatsApp 📘 Facebook 𝕏 Post

ਹਾਰੇ ਮੈਚ ''ਚ ਅਰਸ਼ਦੀਪ ਸਿੰਘ ਨੇ ਬਣਾ ''ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਹਾਰੇ ਮੈਚ ''ਚ ਅਰਸ਼ਦੀਪ ਸਿੰਘ ਨੇ ਬਣਾ ''ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼
‎Friday, Oct 30, 2026 ।
‎ਸਪੋਰਟਸ ਡੈਸਕ : ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਟੀ-20 ਇੰਟਰਨੈਸ਼ਨਲ ਕ੍ਰਿਕਟ 'ਚ ਇੱਕ ਇਤਿਹਾਸਕ ਪ੍ਰਾਪਤੀ ਹਾਸਲ ਕਰਦਿਆਂ ਆਪਣੀਆਂ 150 ਵਿਕਟਾਂ ਪੂਰੀਆਂ ਕਰ ਲਈਆਂ ਹਨ। ਉਹ T20I ਕ੍ਰਿਕਟ 'ਚ 150 ਵਿਕਟਾਂ ਦਾ ਅੰਕੜਾ ਛੂਹਣ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਹ ਸ਼ਾਨਦਾਰ ਉਪਲਬਧੀ ਨਿਊਜ਼ੀਲੈਂਡ ਦੇ ਖ਼ਿਲਾਫ਼ ਖੇਡੇ ਜਾ ਰਹੇ ਟੀ-20 ਲੜੀ ਦੇ ਚੌਥੇ ਮੈਚ ਦੌਰਾਨ ਹਾਸਲ ਕੀਤੀ।
‎ਸਾਲ 2026 'ਚ ਆਪਣੀ ਜ਼ਬਰਦਸਤ ਗੇਂਦਬਾਜ਼ੀ ਦੇ ਦਮ 'ਤੇ ਅਰਸ਼ਦੀਪ ਸਿੰਘ ਨੇ ਟੈਸਟ ਖੇਡਣ ਵਾਲੇ ਦੇਸ਼ਾਂ 'ਚ ਇੱਕ ਕੈਲੰਡਰ ਸਾਲ 'ਚ ਟੀ-20 ਇੰਟਰਨੈਸ਼ਨਲ 'ਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਵਿਸ਼ਵ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਉਨ੍ਹਾਂ ਨੇ ਆਇਰਲੈਂਡ ਦੇ ਤੇਜ਼ ਗੇਂਦਬਾਜ਼ ਜੋਸ਼ ਲਿਟਲ ਦਾ ਰਿਕਾਰਡ ਤੋੜਿਆ ਹੈ, ਜਿਨ੍ਹਾਂ ਨੇ ਸਾਲ 2022 ਵਿੱਚ 39 ਵਿਕਟਾਂ ਲਈਆਂ ਸਨ। ਅਰਸ਼ਦੀਪ ਨੇ ਨਿਊਜ਼ੀਲੈਂਡ ਦੇ ਕਪਤਾਨ ਨੂੰ ਆਊਟ ਕਰਕੇ ਸਾਲ 2026 ਵਿੱਚ ਆਪਣੀਆਂ 40 ਵਿਕਟਾਂ ਪੂਰੀਆਂ ਕੀਤੀਆਂ। ਇਸ ਸੂਚੀ ਵਿੱਚ ਸ਼੍ਰੀਲੰਕਾ ਦੇ ਵਾਨਿੰਦੂ ਹਸਰੰਗਾ 38 ਵਿਕਟਾਂ (ਸਾਲ 2024) ਨਾਲ ਤੀਜੇ ਸਥਾਨ 'ਤੇ ਹਨ। ਨਿਊਜ਼ੀਲੈਂਡ ਖ਼ਿਲਾਫ਼ ਲੜੀ ਦੇ ਹੁਣ ਤੱਕ ਖੇਡੇ ਗਏ 4 ਮੈਚਾਂ 'ਚ ਅਰਸ਼ਦੀਪ ਨੇ 9.30 ਦੀ ਇਕਨਾਮੀ ਨਾਲ ਭਾਰਤ ਲਈ ਸਭ ਤੋਂ ਵੱਧ 5 ਵਿਕਟਾਂ ਲਈਆਂ ਹਨ।
‎
‎ਅਰਸ਼ਦੀਪ ਸਿੰਘ ਆਪਣੇ ਡੈਬਿਊ ਦੇ ਮਹਿਜ਼ 1577 ਦਿਨਾਂ ਦੇ ਅੰਦਰ 150 ਵਿਕਟਾਂ ਪੂਰੀਆਂ ਕਰ ਕੇ ਦਿਨਾਂ ਦੇ ਹਿਸਾਬ ਨਾਲ ਸਭ ਤੋਂ ਤੇਜ਼ 150 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਹਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸ਼੍ਰੀਲੰਕਾ ਦੇ ਵਾਨਿੰਦੂ ਹਸਰੰਗਾ ਦਾ ਰਿਕਾਰਡ ਤੋੜਿਆ ਹੈ, ਜਿਨ੍ਹਾਂ ਨੇ 150 ਵਿਕਟਾਂ ਤੱਕ ਪਹੁੰਚਣ ਲਈ 2325 ਦਿਨ ਲਏ ਸਨ। ਗੇਂਦਾਂ ਦੇ ਹਿਸਾਬ ਨਾਲ ਸਭ ਤੋਂ ਤੇਜ਼ 150 ਵਿਕਟਾਂ ਪੂਰੀਆਂ ਕਰਨ ਦੇ ਮਾਮਲੇ ਵਿੱਚ ਅਰਸ਼ਦੀਪ ਸਿੰਘ ਵਿਸ਼ਵ ਵਿੱਚ ਤੀਜੇ ਨੰਬਰ 'ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਡੈਬਿਊ ਤੋਂ ਬਾਅਦ ਇਹ ਅੰਕੜਾ ਛੂਹਣ ਲਈ 2143 ਗੇਂਦਾਂ ਲਈਆਂ ਹਨ। ਇਸ ਲਿਸਟ ਵਿੱਚ ਸ਼੍ਰੀਲੰਕਾ ਦੇ ਵਾਨਿੰਦੂ ਹਸਰੰਗਾ (2035 ਗੇਂਦਾਂ) ਪਹਿਲੇ ਅਤੇ ਅਫ਼ਗਾਨਿਸਤਾਨ ਦੇ ਰਾਸ਼ਿਦ ਖ਼ਾਨ (2098 ਗੇਂਦਾਂ) ਦੂਜੇ ਨੰਬਰ 'ਤੇ ਹਨ।
‎
‎ਜਾਣੋ ਮੈਚ ਦਾ ਹਾਲ
‎ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਆਕਲੈਂਡ ਦੇ ਈਡਨ ਪਾਰਕ ਵਿਖੇ ਖੇਡਿਆ ਗਿਆ, ਜਿਸ ਵਿੱਚ ਟੀਮ ਇੰਡੀਆ ਨੂੰ 87 ਦੌੜਾਂ ਨਾਲ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਭਾਰਤ ਨੂੰ 260 ਦੌੜਾਂ ਦਾ ਟੀਚਾ ਦਿੱਤਾ, ਜਿਸਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ 'ਤੇ ਸਿਰਫ਼ 172 ਦੌੜਾਂ ਹੀ ਬਣਾ ਸਕੀ। ਟੀਮ ਇੰਡੀਆ ਪਹਿਲੇ ਤਿੰਨ ਮੈਚ ਜਿੱਤ ਕੇ ਇਹ ਸੀਰੀਜ਼ ਪਹਿਲਾਂ ਹੀ ਜਿੱਤ ਚੁੱਕੀ ਹੈ।
📲Get App